ਪੰਜਾਬ 'ਚ ਮੌਸਮ ਦੇ ਦੋਹਰੇ ਤੇਵ ">
ਹਲਵਾਰਾ ਏਅਰਪੋਰਟ ’ਤੇ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ’ਚ ਆਈ ਜ਼ੋਰਦਾਰ ਆਵਾਜ਼, 4 ਘੰਟੇ ਬਾਅਦ ਦਿੱਲੀ ਲਈ ਰਵਾਨਾ ਹੋਈ ਫਲਾਈਟ    ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ    ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ    ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ ਨੇ ਛੇੜੀ ਨਵੀਂ ਸਿਆਸੀ ਚਰਚਾ    ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦੀ ਬੋਰਡ ਦਾ ਗਠਨ    ਸ੍ਰੀ ਹਰਿਮੰਦਰ ਸਾਹਿਬ ਲਾਈਵ: ਹੁਣ 1000 ਤੋਂ ਵੱਧ ਪਲੇਟਫਾਰਮਾਂ ਰਾਹੀਂ ਦੁਨੀਆ ਭਰ ਵਿੱਚ ਹੋਵੇਗਾ ਗੁਰਬਾਣੀ ਦਾ ਪ੍ਰਸਾਰਣ    ਮੈਟਾ 'ਤੇ ਕੇਜਰੀਵਾਲ ਦੇ ਗੰਭੀਰ ਦੋਸ਼, ਕਿਹਾ- ਭਾਰਤ 'ਚ ਮੇਰਾ ਇੰਸਟਾਗ੍ਰਾਮ ਅਕਾਊਂਟ ਬਿਨਾਂ ਕਾਰਨ ਕੀਤਾ ਬੰਦ    ਮੈਟਾ 'ਤੇ ਕੇਜਰੀਵਾਲ ਦੇ ਗੰਭੀਰ ਦੋਸ਼, ਕਿਹਾ- ਭਾਰਤ 'ਚ ਮੇਰਾ ਇੰਸਟਾਗ੍ਰਾਮ ਅਕਾਊਂਟ ਬਿਨਾਂ ਕਾਰਨ ਕੀਤਾ ਬੰਦ    ਮੁੱਖ ਮੰਤਰੀ ਸਿਹਤ ਯੋਜਨਾ ਨੇ ਬਦਲੀਆਂ ਲੱਖਾਂ ਪਰਿਵਾਰਾਂ ਦੀਆਂ ਜ਼ਿੰਦਗੀਆਂ, 2.91 ਲੱਖ ਮਰੀਜ਼ਾਂ ਨੂੰ ਮਿਲਿਆ ₹1,044 ਕਰੋੜ ਦਾ ਮੁਫ਼ਤ ਇਲਾਜ    ਮੁੱਖ ਮੰਤਰੀ ਸਿਹਤ ਯੋਜਨਾ ਨੇ ਬਦਲੀਆਂ ਲੱਖਾਂ ਪਰਿਵਾਰਾਂ ਦੀਆਂ ਜ਼ਿੰਦਗੀਆਂ, 2.91 ਲੱਖ ਮਰੀਜ਼ਾਂ ਨੂੰ ਮਿਲਿਆ ₹1,044 ਕਰੋੜ ਦਾ ਮੁਫ਼ਤ ਇਲਾਜ   
ਪੰਜਾਬ 'ਚ ਮੌਸਮ ਦੇ ਦੋਹਰੇ ਤੇਵਰ: ਬਠਿੰਡਾ 29 ਡਿਗਰੀ ਨਾਲ ਸਭ ਤੋਂ ਗਰਮ
February 25, 2026
Dual-Weather-Conditions-In-Punja

Punjabi Pehchan / Punjab

ਪੰਜਾਬ 'ਚ ਮੌਸਮ ਦੇ ਦੋਹਰੇ ਤੇਵਰ: ਬਠਿੰਡਾ 29 ਡਿਗਰੀ ਨਾਲ ਸਭ ਤੋਂ ਗਰਮ

ਚੰਡੀਗੜ੍ਹ, 25 Feb 2026 : ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਗਰਮੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ਵਿੱਚ ਤਾਪਮਾਨ ਆਮ ਨਾਲੋਂ 4.5 ਡਿਗਰੀ ਉੱਪਰ ਚੱਲ ਰਿਹਾ ਹੈ। ਬਠਿੰਡਾ ਵਿੱਚ ਸਭ ਤੋਂ ਵੱਧ 29.1 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਮੌਸਮ ਮਾਹਿਰਾਂ ਅਨੁਸਾਰ 2 ਮਾਰਚ ਤੱਕ ਸੂਬੇ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਮੌਸਮ ਪੂਰੀ ਤਰ੍ਹਾਂ ਖ਼ੁਸ਼ਕ ਰਹੇਗਾ।

ਧੁੰਦ ਨੇ ਮਾਰੀ ਮਾਰ

ਦਿਨ ਵੇਲੇ ਨਿਕਲ ਰਹੀ ਤੇਜ਼ ਧੁੱਪ ਦੇ ਬਾਵਜੂਦ ਸਵੇਰ ਵੇਲੇ ਪੈ ਰਹੀ ਸੰਘਣੀ ਧੁੰਦ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਮੰਗਲਵਾਰ ਸਵੇਰੇ ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ ਜ਼ੀਰੋ ਰਹੀ, ਜਦਕਿ ਪਟਿਆਲਾ ਵਿੱਚ ਮਹਿਜ਼ 20 ਮੀਟਰ ਦਰਜ ਕੀਤੀ ਗਈ। ਆਦਮਪੁਰ ਵਿੱਚ ਵੀ ਭਾਰੀ ਧੁੰਦ ਕਾਰਨ ਸੜਕੀ ਆਵਾਜਾਈ ਪ੍ਰਭਾਵਿਤ ਹੋਈ।

ਤਾਪਮਾਨ 'ਚ ਹੋਵੇਗਾ ਹੋਰ ਵਾਧਾ

ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਅਗਲੇ ਕੁਝ ਦਿਨਾਂ ਵਿੱਚ ਦਿਨ ਦੇ ਤਾਪਮਾਨ ਵਿੱਚ 2 ਤੋਂ 3 ਡਿਗਰੀ ਦਾ ਹੋਰ ਵਾਧਾ ਹੋ ਸਕਦਾ ਹੈ। ਹਾਲਾਂਕਿ ਰਾਤ ਦੇ ਤਾਪਮਾਨ ਵਿੱਚ ਫਿਲਹਾਲ ਕੋਈ ਵੱਡੀ ਤਬਦੀਲੀ ਨਹੀਂ ਆਵੇਗੀ। ਬਦਲਦੇ ਮੌਸਮ ਕਾਰਨ ਲੋਕਾਂ ਨੂੰ ਆਪਣੀ ਸਿਹਤ ਦਾ ਖਾਸ ਖਿਆਲ ਰੱਖਣ ਦੀ ਹਦਾਇਤ ਦਿੱਤੀ ਗਈ ਹੈ।

Powered by Froala Editor

Dual Weather Conditions In Punjab Bathinda Hottest At 29 Degrees


Recommended Posts