ਮੋਹਾਲੀ: 50 ਹਜ਼ਾਰ ਦੀ ਰਿਸ਼ਵਤ ਮੰਗ ">
ਹਲਵਾਰਾ ਏਅਰਪੋਰਟ ’ਤੇ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ’ਚ ਆਈ ਜ਼ੋਰਦਾਰ ਆਵਾਜ਼, 4 ਘੰਟੇ ਬਾਅਦ ਦਿੱਲੀ ਲਈ ਰਵਾਨਾ ਹੋਈ ਫਲਾਈਟ    ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ    ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ    ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ ਨੇ ਛੇੜੀ ਨਵੀਂ ਸਿਆਸੀ ਚਰਚਾ    ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦੀ ਬੋਰਡ ਦਾ ਗਠਨ    ਸ੍ਰੀ ਹਰਿਮੰਦਰ ਸਾਹਿਬ ਲਾਈਵ: ਹੁਣ 1000 ਤੋਂ ਵੱਧ ਪਲੇਟਫਾਰਮਾਂ ਰਾਹੀਂ ਦੁਨੀਆ ਭਰ ਵਿੱਚ ਹੋਵੇਗਾ ਗੁਰਬਾਣੀ ਦਾ ਪ੍ਰਸਾਰਣ    ਮੈਟਾ 'ਤੇ ਕੇਜਰੀਵਾਲ ਦੇ ਗੰਭੀਰ ਦੋਸ਼, ਕਿਹਾ- ਭਾਰਤ 'ਚ ਮੇਰਾ ਇੰਸਟਾਗ੍ਰਾਮ ਅਕਾਊਂਟ ਬਿਨਾਂ ਕਾਰਨ ਕੀਤਾ ਬੰਦ    ਮੈਟਾ 'ਤੇ ਕੇਜਰੀਵਾਲ ਦੇ ਗੰਭੀਰ ਦੋਸ਼, ਕਿਹਾ- ਭਾਰਤ 'ਚ ਮੇਰਾ ਇੰਸਟਾਗ੍ਰਾਮ ਅਕਾਊਂਟ ਬਿਨਾਂ ਕਾਰਨ ਕੀਤਾ ਬੰਦ    ਮੁੱਖ ਮੰਤਰੀ ਸਿਹਤ ਯੋਜਨਾ ਨੇ ਬਦਲੀਆਂ ਲੱਖਾਂ ਪਰਿਵਾਰਾਂ ਦੀਆਂ ਜ਼ਿੰਦਗੀਆਂ, 2.91 ਲੱਖ ਮਰੀਜ਼ਾਂ ਨੂੰ ਮਿਲਿਆ ₹1,044 ਕਰੋੜ ਦਾ ਮੁਫ਼ਤ ਇਲਾਜ    ਮੁੱਖ ਮੰਤਰੀ ਸਿਹਤ ਯੋਜਨਾ ਨੇ ਬਦਲੀਆਂ ਲੱਖਾਂ ਪਰਿਵਾਰਾਂ ਦੀਆਂ ਜ਼ਿੰਦਗੀਆਂ, 2.91 ਲੱਖ ਮਰੀਜ਼ਾਂ ਨੂੰ ਮਿਲਿਆ ₹1,044 ਕਰੋੜ ਦਾ ਮੁਫ਼ਤ ਇਲਾਜ   
ਮੋਹਾਲੀ: 50 ਹਜ਼ਾਰ ਦੀ ਰਿਸ਼ਵਤ ਮੰਗਣ ਦੇ ਇਲਜ਼ਾਮ 'ਚ ਸਰਪੰਚ ਗ੍ਰਿਫ਼ਤਾਰ; ਵਿਜੀਲੈਂਸ ਨੇ ਕੀਤੀ ਵੱਡੀ ਕਾਰਵਾਈ
February 25, 2026
Mohali-Sarpanch-Arrested-On-Char

Punjabi Pehchan / Mohali

ਮੋਹਾਲੀ: 50 ਹਜ਼ਾਰ ਦੀ ਰਿਸ਼ਵਤ ਮੰਗਣ ਦੇ ਇਲਜ਼ਾਮ 'ਚ ਸਰਪੰਚ ਗ੍ਰਿਫ਼ਤਾਰ; ਵਿਜੀਲੈਂਸ ਨੇ ਕੀਤੀ ਵੱਡੀ ਕਾਰਵਾਈ

ਮੋਹਾਲੀ/ਬਨੂੜ, 25 Feb 2026 : ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਦੇਵੀਨਗਰ (ਅਭਰਾਵਾਂ) ਦੇ ਸਰਪੰਚ ਗੁਰਚਰਨ ਸਿੰਘ ਨੂੰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਸਰਪੰਚ ਉੱਤੇ ਇੱਕ ਵਿਅਕਤੀ ਦਾ ਪੁਲਿਸ ਵੱਲੋਂ ਜ਼ਬਤ ਕੀਤਾ ਟਰੈਕਟਰ ਛੁਡਵਾਉਣ ਦੇ ਬਦਲੇ ਪੈਸਿਆਂ ਦੀ ਮੰਗ ਕਰਨ ਦਾ ਇਲਜ਼ਾਮ ਹੈ। ਵਿਜੀਲੈਂਸ ਬਿਊਰੋ ਦੇ ਮੋਹਾਲੀ ਰੇਂਜ ਥਾਣੇ ਵਿੱਚ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ।

ਇੰਝ ਹੋਇਆ ਖ਼ੁਲਾਸਾ

ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਮਿਲੀ ਸ਼ਿਕਾਇਤ ਤੋਂ ਬਾਅਦ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਸ਼ਿਕਾਇਤਕਰਤਾ ਦਾ ਟਰੈਕਟਰ ਪੁਲਿਸ ਨੇ ਫੜਿਆ ਹੋਇਆ ਸੀ, ਜਿਸ ਨੂੰ ਥਾਣਾ ਬਨੂੜ ਤੋਂ ਛੁਡਵਾਉਣ ਲਈ ਸਰਪੰਚ ਗੁਰਚਰਨ ਸਿੰਘ ਨੇ ਪਹਿਲਾਂ 1 ਲੱਖ ਰੁਪਏ ਮੰਗੇ ਸਨ, ਪਰ ਬਾਅਦ ਵਿੱਚ ਸੌਦਾ 50 ਹਜ਼ਾਰ ਵਿੱਚ ਤੈਅ ਹੋਇਆ। ਸ਼ਿਕਾਇਤਕਰਤਾ ਨੇ ਰਿਸ਼ਵਤ ਨਾਲ ਸਬੰਧਤ ਸਾਰੀ ਗੱਲਬਾਤ ਰਿਕਾਰਡ ਕਰਕੇ ਵਿਜੀਲੈਂਸ ਨੂੰ ਸੌਂਪ ਦਿੱਤੀ ਸੀ।

ਨਵੇਂ ਚੁਣੇ ਸਰਪੰਚਾਂ ਵਿੱਚ ਪਹਿਲੀ ਗ੍ਰਿਫ਼ਤਾਰੀ

ਸੂਬੇ ਵਿੱਚ ਕੁਝ ਸਮਾਂ ਪਹਿਲਾਂ ਹੀ ਨਵੇਂ ਸਰਪੰਚ ਚੁਣੇ ਗਏ ਹਨ ਅਤੇ ਮੋਹਾਲੀ ਇਲਾਕੇ ਵਿੱਚ ਕਿਸੇ ਸਰਪੰਚ ਦੀ ਇਸ ਤਰ੍ਹਾਂ ਦੀ ਗ੍ਰਿਫ਼ਤਾਰੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਵਿਜੀਲੈਂਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Powered by Froala Editor

Mohali Sarpanch Arrested On Charges Of Demanding Bribe Of Rs 50 000 Vigilance Takes Major Action


Recommended Posts