ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ    ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ    ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼    ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ    Canada ਰਹਿ ਰਹੇ ਵਿਦਿਆਰਥੀਆਂ ‘ਤੇ ਲਟਕੀ Deport ਦੀ ਤਲਵਾਰ, ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਅਰਜ਼ੀਆਂ ਰੱਦ    ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ ਸਫ਼ਾਈ ਸੇਵਕਾਂ ਵੱਲੋਂ ਅੱਜ ‘ਪੰਜਾਬ ਬੰਦ’, ਜਥੇਬੰਦੀਆਂ ਵੱਲੋਂ ਬੰਦ ਦਾ ਸਮਰਥਨ ਕਰਨ ਦੀ ਅਪੀਲ    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦੀ ਦੋ-ਟੂਕ – ‘ਗੁਰੂ ਗ੍ਰੰਥ ਸਾਹਿਬ ’ਤੇ ਕਾਨੂੰਨ ਬਣਾਉਣ ਦਾ ਹੱਕ ਕਿਸੇ ਨੂੰ ਨਹੀਂ’    ਸਿਆਟਲ ਦੇ ‘ਬਾਈਟ ਆਫ਼ ਸਿਆਟਲ ’ ਮੇਲੇ ਵਿੱਚ ਗੋਲੀਬਾਰੀ: ਤਿੰਨ ਮੌਤਾਂ, ਚਾਰ ਜ਼ਖ਼ਮੀ, ਗੈਂਗ ਰੰਜਿਸ਼ ਦਾ ਸ਼ੱਕ   
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਜਨਵਰੀ 2026)
January 2, 2026
Today-s-Hukamnama-Sri-Darbar-Sah

Punjabi Pehchan / Punjab

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਜਨਵਰੀ 2026)

ਰਾਮਕਲੀ ਮਹਲਾ ੫ ॥ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥ ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥ ਬਡੈ ਭਾਗਿ ਸਾਧ ਸੰਗੁ ਪਾਇਓ ॥੧॥ ਬਿਨੁ ਗੁਰ ਪੂਰੇ ਨਾਹੀ ਉਧਾਰੁ ॥ ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥੨॥੧੧॥

ਸ਼ੁੱਕਰਵਾਰ, ੧੯ ਪੋਹ (ਸੰਮਤ ੫੫੭ ਨਾਨਕਸ਼ਾਹੀ) ੨ ਜਨਵਰੀ, ੨੦੨੬ (ਅੰਗ: ੮੮੫)

ਪੰਜਾਬੀ ਵਿਆਖਿਆ :ਰਾਮਕਲੀ ਮਹਲਾ ੫ ॥ਹੇ ਭਾਈ! ਗੋਬਿੰਦ (ਦਾ ਨਾਮ) ਜਪਿਆ ਕਰ, ਸੋਹਣੇ ਗੋਪਾਲ ਦਾ ਨਾਮ ਜਪਿਆ ਕਰ । ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜਿਉਂ ਜਿਉਂ ਨਾਮ ਸਿਮਰੇਂਗਾ) ਤੈਨੂੰ ਉੱਚਾ ਆਤਮਕ ਜੀਵਨ ਮਿਲਿਆ ਰਹੇਗਾ । ਭਿਆਨਕ ਆਤਮਕ ਮੌਤ (ਤੇਰੇ ਆਤਮਕ ਜੀਵਨ ਨੂੰ) ਫਿਰ ਕਦੇ ਮੁਕਾ ਨਹੀਂ ਸਕੇਗੀ ।੧।ਰਹਾਉ।ਹੇ ਭਾਈ! (ਅਨੇਕਾਂ ਕਿਸਮਾਂ ਦੇ) ਕੋ੍ਰੜਾਂ ਜਨਮਾਂ ਵਿਚ ਭਟਕ ਕੇ (ਹੁਣ ਤੂੰ ਮਨੁੱਖਾ ਜਨਮ ਵਿਚ) ਆਇਆ ਹੈਂ, (ਤੇ, ਇਥੇ) ਵੱਡੀ ਕਿਸਮਤ ਨਾਲ (ਤੈਨੂੰ) ਗੁਰੂ ਦਾ ਸਾਥ ਮਿਲ ਗਿਆ ਹੈ ।੧।ਹੇ ਭਾਈ! ਨਾਨਕ (ਤੈਨੂੰ) ਇਹ ਵਿਚਾਰ ਦੀ ਗੱਲ ਦੱਸਦਾ ਹੈ—ਪੂਰੇ ਗੁਰੂ ਦੀ ਸਰਨ ਪੈਣ ਤੋਂ ਬਿਨਾ (ਅਨੇਕਾਂ ਜੂਨਾਂ ਤੋਂ) ਪਾਰ-ਉਤਾਰਾ ਨਹੀਂ ਹੋ ਸਕਦਾ ।੨।੧੧।

:

RAAMKALEE, FIFTH MEHL:

Meditate on the Lord of the Universe, the Beloved Lord of the World. Meditating in remembrance on the Lord’s Name, you shall live, and the Great Death shall not consume you ever again.  || 1 ||  Pause  ||   Through millions of incarnations, you have come, wandering, wandering, wandering. By the highest destiny, you found the Saadh Sangat, the Company of the Holy. Without the Perfect Guru, no one is saved. This is what Baba Nanak says, after deep reflection.  || 2 || 11 ||

Friday, 19 Poh (Samvat 557 Nanakshahi) 2 January, 2026   (Ang: 885)

Powered by Froala Editor

Today s Hukamnama Sri Darbar Sahib Amritsar 2 January 2026


Recommended Posts