ਪਰਵਿੰਦਰ ਝੋਟਾ ਕੇਸ: 15 ਅਕਤੂਬਰ 'ਪੰਜਾਬ ਬੰਦ' ਦਾ ਰਾਜਨੀਤਿਕ ਪਾਰਟੀਆਂ ਨੇ ਕੀਤਾ ਸਮਰਥਨ ਪੰਜਾਬੀ ਮੂਲ ਦੇ ਜੈਗ ਗਿੱਲ ਬਣਨਗੇ ਕੈਨੇਡਾ ਦੇ ਮਿਸ਼ਨ ਸ਼ਹਿਰ ਦੇ ਮੇਅਰ, ਬਿਨਾਂ ਮੁਕਾਬਲਾ ਜਿੱਤੀ ਚੋਣ ਫ਼ਲਸਤੀਨ ਵਿੱਚ ਚੋਣਾਂ 2027 ਤੱਕ ਟਲਣ ਤੇ ਕੈਨੇਡਾ ਤੇ ਸਹਿਯੋਗੀ ਦੇਸ਼ਾਂ ਨੇ ਜਤਾਇਆ ਅਫ਼ਸੋਸ ਕੀ ਭਾਰਤ ਦਾ ਅਸਲੀ ਬੌਸ ਅੰਬਾਨੀ ਹੈ? ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ 12 ਆਪ ਵਿਧਾਇਕਾਂ ਸਮੇਤ 15 ਆਗੂ 15 ਅਕਤੂਬਰ ਨੂੰ ਤਲਬ ਭਾਜਪਾ ਪੰਜਾਬ ਵੱਲੋਂ ਵੱਖ-ਵੱਖ ਸੈੱਲਾਂ ਦੇ ਕਨਵੀਨਰ ਨਿਯੁਕਤ, ਵਿਧਾਇਕ ਮਨਵਿੰਦਰ ਗਿਆਸਪੁਰਾ ਨੂੰ SGPC ਮੈਂਬਰ ਵੱਲੋਂ ਕਾਨੂੰਨੀ ਨੋਟਿਸ ਜਲੰਧਰ ਚ ਨਸ਼ੀਲੀਆਂ ਗੋਲੀਆਂ ਵੇਚਣ ਦੇ ਦੋਸ਼ ਚ ਪਿਉ-ਪੁੱਤ ਗ੍ਰਿਫ਼ਤਾਰ, ਨਿਗਮ ਹਾਊਸ ਬੈਠਕ ਵਿੱਚ ਵਿਵਾਦ ਤੋਂ ਬਾਅਦ ਨਿਗਮ ਮੁਲਾਜ਼ਮਾਂ ਦਾ ਮੇਅਰ ਹਾਊਸ ਬਾਹਰ ਧਰਨਾ ਆਪ ਪਾਰਟੀ ਨੇ ਆਪਣੀ ਹੀ ਮਹਿਲਾ ਪਾਰਸ਼ਦ ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ

ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ 12 ਆਪ ਵਿਧਾਇਕਾਂ ਸਮੇਤ 15 ਆਗੂ 15 ਅਕਤੂਬਰ ਨੂੰ ਤਲਬ

ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ 12 ਆਪ ਵਿਧਾਇਕਾਂ ਸਮੇਤ 15 ਆਗੂ 15


Punjabi Pechan / Amritsar

ਸਕੱਤਰੇਤ ਵਿੱਚ ਦਾਖ਼ਲ ਹੋਣ ਤੋਂ ਰੋਕੇ ਜਾਣ ਅਤੇ ਇਸ ਸਬੰਧੀ ਲਾਏ ਦੋਸ਼ਾਂ ਨਾਲ ਜੁੜਿਆ ਹੈ

ਮਾਮਲੇ ਤੇ ਅਗਲਾ ਫ਼ੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਵਾਈ ਤੋਂ ਬਾਅਦ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਮ ਆਦਮੀ ਪਾਰਟੀ ਦੇ 12 ਵਿਧਾਇਕਾਂ ਸਮੇਤ 15 ਆਗੂਆਂ ਨੂੰ 15 ਅਕਤੂਬਰ ਨੂੰ ਸਕੱਤਰੇਤ ਵਿਖੇ ਸਪੱਸ਼ਟੀਕਰਨ ਦੇਣ ਲਈ ਤਲਬ ਕੀਤਾ ਹੈ। ਇਹ ਮਾਮਲਾ ਪਾਇਲ ਤੋਂ 'ਆਪ' ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਸਕੱਤਰੇਤ ਵਿੱਚ ਦਾਖ਼ਲ ਹੋਣ ਤੋਂ ਰੋਕੇ ਜਾਣ ਅਤੇ ਇਸ ਸਬੰਧੀ ਲਾਏ ਦੋਸ਼ਾਂ ਨਾਲ ਜੁੜਿਆ ਹੈ।

ਅੱਜ 'ਆਪ' ਵਿਧਾਇਕਾਂ ਦਾ ਵਫ਼ਦ ਡਾ. ਇੰਦਰਬੀਰ ਸਿੰਘ ਨਿੱਝਰ ਦੀ ਅਗਵਾਈ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਪਹੁੰਚਿਆ। ਵਫ਼ਦ ਨੇ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਪੁਲਿਸ ਮੁਲਾਜ਼ਮਾਂ ਦੇ ਜੁੱਤੀਆਂ ਪਾ ਕੇ ਅਤੇ ਸਿਰ ਢੱਕੇ ਬਿਨਾਂ ਦਾਖ਼ਲ ਹੋਣ ਦੇ ਦੋਸ਼ਾਂ ਬਾਰੇ ਮੰਗ ਪੱਤਰ ਦਿੱਤਾ। ਆਗੂਆਂ ਨੇ ਮੰਗ ਕੀਤੀ ਕਿ ਇਸ ਘਟਨਾ ਦਾ ਗੰਭੀਰ ਨੋਟਿਸ ਲਿਆ ਜਾਵੇ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਹੋਵੇ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਤਲਬ ਕਰਨ ਦੀ ਮੰਗ ਵੀ ਕੀਤੀ।

ਇਸੇ ਦੌਰਾਨ ਗਿਆਸਪੁਰਾ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਰਾਖਵੀਂ ਜਾਤ ਨਾਲ ਸਬੰਧਤ ਹੋਣ ਕਾਰਨ ਸਕੱਤਰੇਤ ਅੰਦਰ ਜਾਣ ਤੋਂ ਰੋਕਿਆ ਗਿਆ। ਸਕੱਤਰੇਤ ਦੇ ਨੁਮਾਇੰਦੇ ਜਸਕਰਨ ਸਿੰਘ ਨੇ ਇਸ ਦੋਸ਼ ਨੂੰ ਨਕਾਰਦਿਆਂ ਕਿਹਾ ਕਿ ਰੋਕ ਦਾ ਜਾਤ ਨਾਲ ਕੋਈ ਸਬੰਧ ਨਹੀਂ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਗਿਆਸਪੁਰਾ ਵੱਲੋਂ ਸਿੱਖ ਸ਼ਖ਼ਸੀਅਤਾਂ ਅਤੇ ਸੰਸਥਾਵਾਂ ਬਾਰੇ ਕੀਤੀਆਂ ਟਿੱਪਣੀਆਂ ਕਾਰਨ ਉਨ੍ਹਾਂ ਨੂੰ ਅੰਦਰ ਜਾਣ ਤੋਂ ਰੋਕਿਆ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਵਫ਼ਦ ਦੇ ਹੋਰ ਆਗੂਆਂ ਦੀ ਗੱਲ ਸੁਣੀ ਗਈ ਅਤੇ ਉਨ੍ਹਾਂ ਦਾ ਸਤਿਕਾਰ ਕੀਤਾ ਗਿਆ।

ਹੁਣ ਤਲਬ ਕੀਤੇ ਆਗੂਆਂ ਨੂੰ 15 ਅਕਤੂਬਰ ਨੂੰ ਆਪਣਾ ਪੱਖ ਰੱਖਣ ਲਈ ਕਿਹਾ ਗਿਆ ਹੈ। ਦੋਵੇਂ ਪੱਖਾਂ ਦੇ ਦਾਅਵੇ ਵੱਖਰੇ ਹਨ ਅਤੇ ਮਾਮਲੇ 'ਤੇ ਅਗਲਾ ਫ਼ੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਵਾਈ ਤੋਂ ਬਾਅਦ ਕੀਤਾ ਜਾਵੇਗਾ।

Giani kuldeep singh gargajj summons 15 leaders including 12 aap mlas on october 15


Sports/Health/Entertainmant

Advertise Here

Reach thousands of visitors daily. High-visibility premium placement.

Get Started
Latest