ਬੋਥਲ ਦੇ ਗੁਰਦੁਆਰਾ ਸਿੱਖ ਸੈਂਟਰ ਆਫ਼ ਸਿਆਟਲ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਨੂੰ ਸਮਰਪਿਤ ਵਿਸ਼ੇਸ਼ ਦੀਵਾਨ ਸਜਿਆ
November 9, 2026 / religious
Gurpreet Singh Dhanju /
Bothell,wa
ਬੋਥਲ, ਵਾਸ਼ਿੰਗਟਨ (ਗੁਰਪ੍ਰੀਤ ਸਿੰਘ ਧੰਜੂ ) — ਗੁਰਦੁਆਰਾ ਸਿੱਖ ਸੈਂਟਰ ਆਫ਼ ਸਿਆਟਲ, ਬੋਥਲ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਨੂੰ ਸਮਰਪਿਤ ਵਿਸ਼ੇਸ਼ ਦੀਵਾਨ ਸਜਾਇਆ ਗਿਆ। ਬਾਅਦ ਦੁਪਹਿਰ 3:30 ਵਜੇ ਤੋਂ ਰਾਤ 9 ਵਜੇ ਤੱਕ ਚੱਲੇ ਇਸ ਸਮਾਗਮ ਦੌਰਾਨ ਗੁਰਬਾਣੀ ਕੀਰਤਨ ਅਤੇ ਗੁਰਮਤਿ ਕਥਾ ਹੋਈ।
ਭਾਈ ਹੀਰਾ ਸਿੰਘ ਜੀ, ਭਾਈ ਨਿਰਵੈਰ ਸਿੰਘ ਜੀ ਅਤੇ ਭਾਈ ਖਲਦਲ ਖੰਡਨ ਸਿੰਘ ਜੀ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ। ਕਥਾਵਾਚਕ ਭਾਈ ਰਾਜਬੀਰ ਸਿੰਘ ਜੀ ਨੇ ਗੁਰਮਤਿ ਕਥਾ ਰਾਹੀਂ ਸੰਗਤ ਨੂੰ ਨਿਹਾਲ ਕੀਤਾ।
ਬੰਦੀ ਛੋੜ ਦਿਵਸ ਮੌਕੇ ਸਿੱਖ ਸੰਗਤ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਅਤੇ ਉਨ੍ਹਾਂ ਨਾਲ ਗਵਾਲੀਅਰ ਦੇ ਕਿਲ੍ਹੇ ਤੋਂ ਰਿਹਾਅ ਹੋਏ 52 ਰਾਜਿਆਂ ਨੂੰ ਯਾਦ ਕਰਦੀ ਹੈ।
Sikh centre of seattle bothell gurdwara diwali in bothell bandi chhor divas kirtan diwan sikh community in washington