ਦਿਲਜੀਤ ਦੋਸਾਂਝ ਨੇ ਵਿਰੋਧ ਦੀ ਪਰਵਾਹ ਨਾ ਕਰਦਿਆਂ ਇੰਦੌਰ ਵਿੱਚ ਪ੍ਰਦਰਸ਼ਨ ਕੀਤਾ ਮਾਰਕ ਜ਼ਕਰਬਰਗ ਨੇ ਆਇਰਲੈਂਡ ਵਿੱਚ ਇਤਿਹਾਸਕ ਗੌਥਿਕ ਕਿਲ੍ਹਾ ₹538 ਕਰੋੜ ਵਿੱਚ ਖਰੀਦਿਆ ਰੇਨਫਾਰੈਸਟ ਦੀ ਸੁਰੱਖਿਆ ਲਈ ਕੈਨੇਡਾ ਤੇ ਬ੍ਰਾਜ਼ੀਲ ਵੱਲੋਂ 540 ਮਿਲੀਅਨ ਡਾਲਰ ਦੇਣ ਦਾ ਐਲਾਨ ਕਾਰਨੀ ਤੇ ਕਿਊਬਿਕ ਦੇ ਪ੍ਰੀਮੀਅਰ ਵਿਚਾਲੇ ਬੇਘਰ ਲੋਕਾਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਹਿਮਤੀ ਫੈਡਰਲ ਸਰਕਾਰ ਦੇ ਦਬਾਅ ਮਗਰੋਂ ਸਟੈਲਕੋ ਦੇ 175 ਕਰਮਚਾਰੀਆਂ ਦੀ ਵਾਪਸੀ ਕੈਨੇਡਾ ਅਤੇ ਫਿਲੀਪੀਨਜ਼ ਵਿਚਕਾਰ ਮੁਕਤ ਵਪਾਰ ਸਮਝੌਤੇ ਦੀ ਗੱਲਬਾਤ ਮੁਕੰਮਲ ਹਾਫ਼ਿਜ਼ ਸਈਦ, ਮਸੂਦ ਅਜ਼ਹਰ ਭਾਰਤੀ ਹਮਲਿਆਂ ਦੇ ਡਰ ਵਿਚਕਾਰ ਸੇਫ਼ ਹਾਊਸਾਂ ਵਿੱਚ ਸ਼ਿਫਟ ਅਮਰੀਕਾ ਵਿੱਚ ਉਡਾਣਾਂ 'ਤੇ ਲੱਗੀ ਰੋਕ ਹਟੀ ਇਮੀਗ੍ਰੇਸ਼ਨ ਨੂੰ ਗ਼ਲਤ ਜਾਣਕਾਰੀ ਦੇਣੀ ਪਈ ਮਹਿੰਗੀ ਅਮਰੀਕਾ ਵਿੱਚ ਉਡਾਣਾਂ ਮੁੜ ਸ਼ੁਰੂ, ਪਰ ਹਜ਼ਾਰਾਂ ਯਾਤਰੀ ਅਜੇ ਵੀ ਪ੍ਰੇਸ਼ਾਨ

ਪੰਜਾਬੀ ਲਿਖਾਰੀ ਸਭਾ ਸਿਆਟਲ ਦੀ ਮਹੀਨਾਵਾਰ ਮਿਲਣੀ ਦੌਰਾਨ ਉੱਘੇ ਲੈਕਚਰਾਰ ਬਹਾਦਰ ਸਿੰਘ ਦਾ ਵਿਸ਼ੇਸ਼ ਸਨਮਾਨ

ਪੰਜਾਬੀ ਲਿਖਾਰੀ ਸਭਾ ਸਿਆਟਲ ਦੀ ਮਹੀਨਾਵਾਰ ਮਿਲਣੀ ਦੌਰਾਨ ਉੱਘੇ ਲੈਕਚਰਾਰ


Punjabi Pehchan / Kent,WA

ਕੈਂਟ,ਵਾਸ਼ਿੰਗਟਨ( ਪੰਜਾਬੀ ਪਹਿਚਾਣ )ਪੰਜਾਬੀ ਲਿਖਾਰੀ ਸਭਾ ਸਿਆਟਲ ਦੀ ਮਹੀਨਾਵਾਰ ਮਿਲਣੀ 14 ਨਵੰਬਰ, ਦਿਨ ਸ਼ਨੀਵਾਰ ਨੂੰ ਰੰਧਾਵਾ ਫਾਊਂਡੇਸ਼ਨ, ਕੈਂਟ ਵਿਖੇ ਬੜੇ ਉਤਸ਼ਾਹ ਅਤੇ ਸਾਹਿਤਕ ਮਾਹੌਲ ਵਿੱਚ ਹੋਈ। ਇਸ ਸਮਾਗਮ ਵਿੱਚ ਕੈਂਟ ਅਤੇ ਆਸ-ਪਾਸ ਦੇ ਸ਼ਹਿਰਾਂ ਵਿੱਚ ਵੱਸਦੇ ਪੰਜਾਬੀ ਲੇਖਕਾਂ, ਸਾਹਿਤਕਾਰਾਂ ਅਤੇ ਸਾਹਿਤ ਪ੍ਰੇਮੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬੀ ਮਾਂ-ਬੋਲੀ ਨੂੰ ਸਮਰਪਿਤ ਇੱਕ ਮਿਆਰੀ ਕਵੀ ਦਰਬਾਰ ਕਰਵਾਇਆ ਗਿਆ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਅਤੇ ਸਤਿਕਾਰ ਸਹਿਤ ਸਿਜਦਾ ਕੀਤਾ ਗਿਆ।

ਸਮਾਗਮ ਦੀ ਸ਼ੁਰੂਆਤ ਸਭਾ ਦੇ ਪ੍ਰਧਾਨ ਕਰਨੈਲ ਸਿੰਘ ਕੈਲ ਵੱਲੋਂ ਆਏ ਹੋਏ ਲੇਖਕਾਂ ਅਤੇ ਸਰੋਤਿਆਂ ਨੂੰ ਜੀ ਆਇਆਂ ਆਖ ਕੇ ਕੀਤੀ ਗਈ। ਮੰਚ ਸੰਚਾਲਨ ਸਭਾ ਦੇ ਜਨਰਲ ਸਕੱਤਰ ਗੁਰਪ੍ਰੀਤ ਸੋਹਲ ਨੇ ਬਾਖ਼ੂਬੀ ਨਿਭਾਇਆ। ਉਨ੍ਹਾਂ ਨੇ ਸ਼ਹੀਦ ਬਾਬਾ ਦੀਪ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਨਵੰਬਰ ਮਹੀਨੇ ਵਿੱਚ ਜਨਮੇ ਅਤੇ ਵਿਛੜ ਚੁੱਕੇ ਸਾਹਿਤਕ ਤੇ ਇਤਿਹਾਸਕ ਸ਼ਖ਼ਸੀਅਤਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।

ਉਨ੍ਹਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਵਸ, ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਅਤੇ ਭਾਈ ਕਾਹਨ ਸਿੰਘ ਨਾਭਾ ਤੇ ਫ਼ੈਜ਼ ਅਹਿਮਦ ਫ਼ੈਜ਼ ਦੀ ਬਰਸੀ ਮੌਕੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਯਾਦ ਕੀਤਾ। ਇਸੇ ਤਰ੍ਹਾਂ ਅਨਵਰ ਮਸੂਦ, ਅਹਿਮਦ ਰਾਹੀ ਅਤੇ ਲੋਕ ਗਾਇਕ ਕੁਲਦੀਪ ਮਾਣਕ ਨੂੰ ਵੀ ਉਨ੍ਹਾਂ ਦੇ ਜਨਮ ਮਹੀਨੇ ਦੇ ਸੰਦਰਭ ਵਿੱਚ ਯਾਦ ਕੀਤਾ ਗਿਆ।

ਇਸ ਸਾਹਿਤਕ ਮਿਲਣੀ ਦੌਰਾਨ ਮਲਕੀਤ ਸਿੰਘ ਮਿੱਤਰ, ਕਰਨੈਲ ਸਿੰਘ ਕੈਲ, ਸਰਬਜੀਤ ਨੂਰ, ਭੁਪਿੰਦਰ ਪੰਧੇਰ, ਜਰਨੈਲ ਘੁੰਮਣ, ਅਮਰਜੀਤ ਸਿੰਘ, ਸਾਧੂ ਸਿੰਘ ਝੱਜ, ਅਵਤਾਰ ਸਿੰਘ ਆਦਮਪੁਰੀ, ਲੋਕ ਗਾਇਕ ਬਲਬੀਰ ਸਿੰਘ ਲਹਿਰਾ, ਮਨਜੀਤ ਕੌਰ ਗਿੱਲ, ਅਮਰਜੀਤ ਸਿੰਘ ਤਰਸਿੱਕਾ, ਦਵਿੰਦਰ ਸਿੰਘ ਹੀਰਾ, ਗੁਰਪ੍ਰੀਤ ਸੋਹਲ, ਰਣਜੀਤ ਮੱਲ੍ਹੀ ਅਤੇ ਸਕੱਤਰ ਸਿੰਘ ਸੰਧੂ ਨੇ ਆਪਣੀਆਂ ਰਚਨਾਵਾਂ ਅਤੇ ਵਿਚਾਰਾਂ ਰਾਹੀਂ ਹਾਜ਼ਰੀ ਲੁਆਈ। ਕਵੀਆਂ ਨੇ ਆਪਣੀਆਂ ਕਵਿਤਾਵਾਂ ਰਾਹੀਂ ਪੰਜਾਬੀ ਮਾਂ-ਬੋਲੀ, ਪੰਜਾਬੀ ਸੱਭਿਆਚਾਰ ਅਤੇ ਸਮਾਜਿਕ ਸਰੋਕਾਰਾਂ ਨੂੰ ਬਾਖ਼ੂਬੀ ਪੇਸ਼ ਕੀਤਾ।

ਸਮਾਗਮ ਦੀ ਵਿਸ਼ੇਸ਼ ਖਿੱਚ ਭਾਰਤ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਸੇਵਾਮੁਕਤ ਲੈਕਚਰਾਰ ਸ. ਬਹਾਦਰ ਸਿੰਘ ਰਹੇ, ਜਿਨ੍ਹਾਂ ਦਾ ਸਭਾ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸ. ਬਹਾਦਰ ਸਿੰਘ ਪਿਛਲੇ 35 ਸਾਲਾਂ ਤੋਂ ਪੰਜਾਬੀ ਸੱਥ ਲਾਂਬੜਾ, ਜਲੰਧਰ ਨਾਲ ਜੁੜੇ ਹੋਏ ਹਨ। ਉਹ ਪੰਜਾਬੀ ਭਾਸ਼ਾ, ਪੰਜਾਬੀ ਸੱਭਿਆਚਾਰ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਲਗਾਤਾਰ ਸਰਗਰਮ ਹਨ। ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਦਰਿਆਈ ਪਾਣੀਆਂ ਦੀ ਸਫ਼ਾਈ ਅਤੇ ਵਾਤਾਵਰਨ ਦੀ ਸੰਭਾਲ ਲਈ ਚੱਲ ਰਹੇ ਕਾਰਜਾਂ ਵਿੱਚ ਵੀ ਉਹ ਅਣਥੱਕ ਯੋਗਦਾਨ ਪਾਉਂਦੇ ਆ ਰਹੇ ਹਨ।

ਇਸ ਤੋਂ ਇਲਾਵਾ ਉਹ ਇੱਕ ਸੋਨ ਤਮਗਾ ਜੇਤੂ ਅਥਲੀਟ ਵੀ ਰਹਿ ਚੁੱਕੇ ਹਨ। ਉਨ੍ਹਾਂ ਦੀਆਂ ਸਾਹਿਤਕ, ਸਮਾਜਿਕ ਅਤੇ ਭਾਸ਼ਾਈ ਸੇਵਾਵਾਂ ਪੰਜਾਬੀਅਤ ਪ੍ਰਤੀ ਉਨ੍ਹਾਂ ਦੀ ਨਿਰੰਤਰ ਵਚਨਬੱਧਤਾ ਦਾ ਪ੍ਰਮਾਣ ਹਨ। ਆਪਣੇ ਸੰਬੋਧਨ ਦੌਰਾਨ ਸ. ਬਹਾਦਰ ਸਿੰਘ ਨੇ ਪੰਜਾਬੀ ਲਿਖਾਰੀ ਸਭਾ ਸਿਆਟਲ ਵੱਲੋਂ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੀ ਪ੍ਰਫੁੱਲਤਾ ਲਈ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।

ਇਸ ਮੌਕੇ ਸਭਾ ਦੇ ਪ੍ਰਧਾਨ ਕਰਨੈਲ ਸਿੰਘ ਕੈਲ ਨੇ ਸਮੂਹ ਸਭਾ ਮੈਂਬਰਾਂ ਵੱਲੋਂ ਸ. ਬਹਾਦਰ ਸਿੰਘ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਿਆਟਲ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਸ. ਬਹਾਦਰ ਸਿੰਘ ਨੂੰ ਸਭਾ ਦੇ ਰੂਬਰੂ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਉਨ੍ਹਾਂ ਦੇ ਮਿੱਤਰ ਸਕੱਤਰ ਸਿੰਘ ਸੰਧੂ ਅਤੇ ਜਸਵਿੰਦਰ ਸਿੰਘ ਉੱਪਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।

ਅੰਤ ਵਿੱਚ ਇਹ ਮਹੀਨਾਵਾਰ ਮਿਲਣੀ ਸਾਹਿਤਕ ਸਾਂਝ, ਪੰਜਾਬੀ ਮਾਂ-ਬੋਲੀ ਪ੍ਰਤੀ ਸਮਰਪਣ ਅਤੇ ਆਪਸੀ ਮਿਲਵਰਤਣ ਦੀਆਂ ਯਾਦਾਂ ਛੱਡਦੀ ਹੋਈ ਯਾਦਗਾਰੀ ਹੋ ਨਿੱਬੜੀ।

Punjabi likhari sabha seattle honors bahadur singh


Sports/Health/Entertainmant

Advertise Here

Reach thousands of visitors daily. High-visibility premium placement.

Get Started
Latest