ਕੈਲੀਫੋਰਨੀਆ ਦੇ ਸੈਲਮਾ ਸਕੂਲ ਡਿਸਟ੍ਰਿਕਟ ਵੱਲੋਂ ਨਵੰਬਰ ਨੂੰ ਸਿੱਖ ਜਾਗਰੂਕਤਾ ਅਤੇ ਸਤਿਕਾਰ ਮਹੀਨੇ ਵਜੋਂ ਮਾਨਤਾ
November 20, 2026 / religious
Punjabi Pehchan /
Selma,CA
ਸੈਲਮਾ, ਕੈਲੀਫੋਰਨੀਆ (ਪੰਜਾਬੀ ਪਹਿਚਾਣ) — ਸੈਲਮਾ ਯੂਨੀਫਾਈਡ ਸਕੂਲ ਡਿਸਟ੍ਰਿਕਟ ਦੇ ਬੋਰਡ ਵੱਲੋਂ 17 ਨਵੰਬਰ ਨੂੰ ਹੋਈ ਮੀਟਿੰਗ ਦੌਰਾਨ ਮਤਾ ਨੰਬਰ FY #27-16 ਪਾਸ ਕਰਦਿਆਂ ਨਵੰਬਰ 2026 ਨੂੰ ‘ਸਿੱਖ ਜਾਗਰੂਕਤਾ ਅਤੇ ਸਤਿਕਾਰ ਮਹੀਨਾ’ ਐਲਾਨਿਆ ਗਿਆ। ਇਹ ਸੈਲਮਾ ਅਤੇ ਸਮੁੱਚੀ ਸੈਂਟਰਲ ਵੈਲੀ ਦੇ ਸਿੱਖ ਤੇ ਪੰਜਾਬੀ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ।
ਇਸ ਮੌਕੇ ਪੰਜਾਬੀ ਕਲੱਬ ਦੇ ਪ੍ਰਧਾਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ, ਸਿੱਖ ਧਰਮ, ਪੰਜਾਬੀ ਸੱਭਿਆਚਾਰ ਅਤੇ ਵਿਰਸੇ ਬਾਰੇ ਵਿਸ਼ੇਸ਼ ਵਿਚਾਰ ਸਾਂਝੇ ਕੀਤੇ ਗਏ।
ਸਿੱਖ ਧਰਮ ਪਿਛਲੇ 550 ਤੋਂ ਵੱਧ ਸਾਲਾਂ ਤੋਂ ਸਮਾਨਤਾ, ਦਇਆ, ਕਿਰਤ ਕਰਨ, ਨਿਸ਼ਕਾਮ ਸੇਵਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦਾ ਆ ਰਿਹਾ ਹੈ। ਅਮਰੀਕਾ ਵਿੱਚ ਸਿੱਖ ਭਾਈਚਾਰੇ ਨੇ ਖੇਤੀਬਾੜੀ, ਸਿੱਖਿਆ, ਕਾਰੋਬਾਰ, ਸਿਹਤ ਸੇਵਾਵਾਂ ਅਤੇ ਲੋਕ ਸੇਵਾ ਸਮੇਤ ਵੱਖ-ਵੱਖ ਖੇਤਰਾਂ ਵਿੱਚ ਅਹਿਮ ਯੋਗਦਾਨ ਪਾਇਆ ਹੈ।
ਸਕੂਲ ਬੋਰਡ ਦੇ ਇੱਕ ਮੈਂਬਰ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਵੱਖ-ਵੱਖ ਭਾਈਚਾਰਿਆਂ ਵਿੱਚ ਆਪਸੀ ਸਾਂਝ ਅਤੇ ਸਤਿਕਾਰ ਨੂੰ ਮਜ਼ਬੂਤ ਕਰਦੀਆਂ ਹਨ।
ਇਸ ਮਾਨਤਾ ਲਈ ਸਕੂਲ ਬੋਰਡ ਦੇ ਮੈਂਬਰਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਸਮੂਹ ਭਾਈਚਾਰੇ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।
Selma school district sikh awareness month 2026