ਸਟਾਕਟਨ ਗੁਰਦੁਆਰਾ ਸਾਹਿਬ ਵਿਖੇ 21 ਨਵੰਬਰ ਨੂੰ ਹੋਵੇਗੀ ਪੰਥਕ ਕਾਨਫਰੰਸ
November 21, 2026 / religious
Punjabi Pehchan /
Stockton,WA
30 ਗੁਰਦੁਆਰਾ ਸਾਹਿਬਾਨ ਅਤੇ 11 ਪੰਥਕ ਜਥੇਬੰਦੀਆਂ ਵੱਲੋਂ ਸਮਰਥਨ
ਸਟਾਕਟਨ, ਕੈਲੀਫੋਰਨੀਆ (ਪੰਜਾਬੀ ਪਹਿਚਾਣ ਬਿਊਰੋ) — ਸਿੱਖ ਪੰਥ ਦੀ ਏਕਤਾ, ਆਪਸੀ ਵਿਚਾਰ-ਵਟਾਂਦਰੇ ਅਤੇ ਚੜ੍ਹਦੀ ਕਲਾ ਨੂੰ ਸਮਰਪਿਤ ਪੰਥਕ ਕਾਨਫਰੰਸ ਸ਼ਨੀਵਾਰ, 21 ਨਵੰਬਰ 2026 ਨੂੰ ਗੁਰਦੁਆਰਾ ਸਾਹਿਬ ਸਟਾਕਟਨ ਵਿਖੇ ਦੁਪਹਿਰ 2 ਵਜੇ ਕਰਵਾਈ ਜਾਵੇਗੀ।
ਜਾਰੀ ਕੀਤੇ ਗਏ ਪੋਸਟਰ ਅਨੁਸਾਰ ਕੈਲੀਫੋਰਨੀਆ ਸਮੇਤ ਵੱਖ-ਵੱਖ ਇਲਾਕਿਆਂ ਦੇ 30 ਗੁਰਦੁਆਰਾ ਸਾਹਿਬਾਨ ਅਤੇ 11 ਪੰਥਕ ਜਥੇਬੰਦੀਆਂ ਵੱਲੋਂ ਇਸ ਕਾਨਫਰੰਸ ਨੂੰ ਸਮਰਥਨ ਦਿੱਤਾ ਗਿਆ ਹੈ।
ਪ੍ਰਬੰਧਕਾਂ ਵੱਲੋਂ ਸਮੂਹ ਸਿੱਖ ਸੰਗਤ ਨੂੰ ਪੰਥ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਇਸ ਕਾਨਫਰੰਸ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।
Stockton Gurdwara Panthic Conference 2026 Sikh Unity California Sikh Community Sikh Panth Punjabi News USA Punjabi Pehchan