ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੈਂਟਨ ਵਿਖੇ ਧਾਰਮਿਕ ਕਵੀ ਦਰਬਾਰ
November 24, 2026 / religious
Avtar Singh Adampur /
Renton,WA
ਪੰਜਾਬੀ ਲਿਖਾਰੀ ਸਭਾ ਸਿਆਟਲ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਵਿੱਚ ਕਵੀਆਂ ਵੱਲੋਂ ਭਰਵੀਂ ਸ਼ਮੂਲੀਅਤ
ਰੈਂਟਨ, ਵਾਸ਼ਿੰਗਟਨ (ਅਵਤਾਰ ਸਿੰਘ ਅਦਾਮਪੁਰੀ ) — ਗੁਰਦੁਆਰਾ ਸਿੰਘ ਸਭਾ ਰੈਂਟਨ (ਸਿਆਟਲ) ਵੱਲੋਂ ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿ.) ਦੇ ਸਹਿਯੋਗ ਨਾਲ ਸ਼ਨੀਵਾਰ, 21 ਨਵੰਬਰ 2026 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਵਪੂਰਤ ਧਾਰਮਿਕ ਕਵੀ ਦਰਬਾਰ ਕਰਵਾਇਆ ਗਿਆ।
ਸ਼ਾਮ ਦੇ ਦੀਵਾਨਾਂ ਦੌਰਾਨ ਰਹਿਰਾਸ ਸਾਹਿਬ ਦੇ ਪਾਠ, ਸ਼ਬਦ ਕੀਰਤਨ ਅਤੇ ਕਥਾ ਵਿਚਾਰਾਂ ਉਪਰੰਤ ਕਵੀ ਦਰਬਾਰ ਸਜਾਇਆ ਗਿਆ। ਇਸ ਮੌਕੇ ਕਵੀਆਂ ਨੇ ਆਪਣੀਆਂ ਕਾਵਿ ਰਚਨਾਵਾਂ ਅਤੇ ਗੀਤਾਂ ਰਾਹੀਂ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕੀਤਾ।
ਕਵੀ ਦਰਬਾਰ ਵਿੱਚ ਕਰਨੈਲ ਸਿੰਘ ਕੈਲ, ਪ੍ਰਿਤਪਾਲ ਸਿੰਘ ਟਿਵਾਣਾ, ਬਲਬੀਰ ਸਿੰਘ ਲਹਿਰਾ, ਮਿੱਤਰਪਾਲ ਸਿੰਘ, ਮਲਕੀਤ ਸਿੰਘ ਗਿੱਲ, ਪਲਵਿੰਦਰ ਸਿੰਘ ਅਜ਼ੀਜ਼, ਸੰਤੋਖ ਸਿੰਘ ਥਿੰਦ, ਅਮਰਜੀਤ ਸਿੰਘ ਤਰਸਿੱਕਾ, ਮਨਜੀਤ ਕੌਰ ਗਿੱਲ, ਦਵਿੰਦਰ ਸਿੰਘ ਹੀਰਾ, ਤਾਰਾ ਸਿੰਘ ਅਤੇ ਅਵਤਾਰ ਸਿੰਘ ਆਦਮਪੁਰੀ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ।
ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਅਵਤਾਰ ਸਿੰਘ ਆਦਮਪੁਰੀ ਨੇ ਬਾਖੂਬੀ ਨਿਭਾਈ।
ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਦਰਸ਼ਨ ਸਿੰਘ ਜੀ ਨੇ ਕਵੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕਵੀ ਦਰਬਾਰ ਨਿਰੰਤਰ ਕਰਵਾਏ ਜਾਣੇ ਚਾਹੀਦੇ ਹਨ ਅਤੇ ਕਵੀਆਂ ਦਾ ਮਾਣ-ਸਨਮਾਨ ਵੀ ਹੋਣਾ ਚਾਹੀਦਾ ਹੈ। ਉਨ੍ਹਾਂ ਸੰਗਤ ਨੂੰ ਸਾਹਿਤ ਪੜ੍ਹਨ ਅਤੇ ਕਵੀਆਂ ਨੂੰ ਸੁਣਨ ਦੀ ਰੁਚੀ ਵਧਾਉਣ ਲਈ ਪ੍ਰੇਰਿਤ ਕੀਤਾ, ਤਾਂ ਜੋ ਲਿਖਾਰੀਆਂ ਨੂੰ ਹੋਰ ਉਤਸ਼ਾਹ ਨਾਲ ਵਧੀਆ ਸਾਹਿਤ ਸਿਰਜਣ ਦੀ ਪ੍ਰੇਰਨਾ ਮਿਲੇ।
ਇਹ ਸਮਾਗਮ ਗੁਰਮਤਿ ਵਿਚਾਰਧਾਰਾ ਅਤੇ ਪੰਜਾਬੀ ਸਾਹਿਤ ਦੇ ਪ੍ਰਚਾਰ-ਪ੍ਰਸਾਰ ਲਈ ਇੱਕ ਸ਼ਲਾਘਾਯੋਗ ਉਪਰਾਲਾ ਰਿਹਾ।
Guru Nanak Dev Ji Renton Gurdwara Punjabi Likhari Sabha Seattle Kavi Darbar Seattle Sikh Community Gurpurab 2026 Punjabi Pehchan Washington Punjabi News