ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ    ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ    ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼    ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ    Canada ਰਹਿ ਰਹੇ ਵਿਦਿਆਰਥੀਆਂ ‘ਤੇ ਲਟਕੀ Deport ਦੀ ਤਲਵਾਰ, ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਅਰਜ਼ੀਆਂ ਰੱਦ    ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ ਸਫ਼ਾਈ ਸੇਵਕਾਂ ਵੱਲੋਂ ਅੱਜ ‘ਪੰਜਾਬ ਬੰਦ’, ਜਥੇਬੰਦੀਆਂ ਵੱਲੋਂ ਬੰਦ ਦਾ ਸਮਰਥਨ ਕਰਨ ਦੀ ਅਪੀਲ    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦੀ ਦੋ-ਟੂਕ – ‘ਗੁਰੂ ਗ੍ਰੰਥ ਸਾਹਿਬ ’ਤੇ ਕਾਨੂੰਨ ਬਣਾਉਣ ਦਾ ਹੱਕ ਕਿਸੇ ਨੂੰ ਨਹੀਂ’    ਸਿਆਟਲ ਦੇ ‘ਬਾਈਟ ਆਫ਼ ਸਿਆਟਲ ’ ਮੇਲੇ ਵਿੱਚ ਗੋਲੀਬਾਰੀ: ਤਿੰਨ ਮੌਤਾਂ, ਚਾਰ ਜ਼ਖ਼ਮੀ, ਗੈਂਗ ਰੰਜਿਸ਼ ਦਾ ਸ਼ੱਕ   
India vs Australia: 48 ਦੌੜਾਂ ਨਾਲ ਭਾਰਤ ਦੀ ਸ਼ਾਨਦਾਰ ਜਿੱਤ, ਸੀਰੀਜ਼ 'ਚ 2-1 ਦੀ ਬੜ੍ਹਤ
November 6, 2025
India-Vs-Australia-India-s-Stunn

Punjabi Pehchan / New Delhi

India vs Australia: 48 ਦੌੜਾਂ ਨਾਲ ਭਾਰਤ ਦੀ ਸ਼ਾਨਦਾਰ ਜਿੱਤ, ਸੀਰੀਜ਼ 'ਚ 2-1 ਦੀ ਬੜ੍ਹਤ

Live Punjabi TV ਬਿਊਰੋ 

ਗੋਲਡ ਕੋਸਟ, 6 ਨਵੰਬਰ 2025 : ਭਾਰਤੀ ਟੀਮ ਨੇ ਆਸਟ੍ਰੇਲੀਆ ਦੇ ਖ਼ਿਲਾਫ਼ ਚੌਥੇ T20 ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 48 ਦੌੜਾਂ ਨਾਲ ਫਤਿਹ ਹਾਸਲ ਕੀਤੀ। ਇਸ ਜਿੱਤ ਨਾਲ ਹੀ ਭਾਰਤ ਨੇ ਪੰਜ ਮੈਚਾਂ ਦੀ ਸੀਰੀਜ਼ 'ਚ 2-1 ਦੀ ਮਹੱਤਵਪੂਰਣ ਬੜ੍ਹਤ ਬਣਾ ਲਈ ਹੈ।

ਗੋਲਡ ਕੋਸਟ ਦੇ ਕੈਰਾਰਾ ਓਵਲ 'ਚ ਖੇਡੇ ਗਏ ਇਸ ਮੁਕਾਬਲੇ ਵਿੱਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ 'ਚ 8 ਵਿਕਟਾਂ ਦੇ ਨੁਕਸਾਨ 'ਤੇ 167 ਦੌੜਾਂ ਬਣਾਈਆਂ। ਜਵਾਬੀ ਪਾਰੀ ਵਿੱਚ ਆਸਟ੍ਰੇਲੀਆ ਦੀ ਪੂਰੀ ਟੀਮ ਸਿਰਫ਼ 119 ਦੌੜਾਂ 'ਤੇ ਹੀ ਢੇਰ ਹੋ ਗਈ।

ਭਾਰਤ ਲਈ ਸ਼ੁਭਮਨ ਗਿੱਲ ਨੇ ਸਭ ਤੋਂ ਵੱਧ 46 ਦੌੜਾਂ ਦੀ ਪਾਰੀ ਖੇਡੀ। ਉਸਨੇ ਅਭਿਸ਼ੇਕ ਸ਼ਰਮਾ ਨਾਲ ਮਿਲ ਕੇ ਪਹਿਲੀ ਵਿਕਟ ਲਈ 56 ਦੌੜਾਂ ਦੀ ਮਹੱਤਵਪੂਰਣ ਸਾਂਝੇਦਾਰੀ ਬਣਾਈ। ਸੂਰਯਕੁਮਾਰ ਯਾਦਵ ਨੇ 20 ਤੇ ਸ਼ਿਵਮ ਦੁਬੇ ਨੇ 22 ਦੌੜਾਂ ਜੋੜੀਆਂ, ਜਦਕਿ ਆਖਰੀ ਓਵਰਾਂ ਵਿੱਚ ਅਕਸਰ ਪਟੇਲ ਨੇ 21 ਨਾਬਾਦ ਦੌੜਾਂ ਜੋੜ ਕੇ ਟੀਮ ਦਾ ਸਕੋਰ ਵਧਾਇਆ।

ਆਸਟ੍ਰੇਲੀਆ ਵੱਲੋਂ ਐਡਮ ਜ਼ਾਂਪਾ ਅਤੇ ਜੋਸ਼ ਹੇਜ਼ਲਵੁੱਡ ਨੇ ਪ੍ਰਭਾਵਸ਼ਾਲੀ ਗੇਂਦਬਾਜ਼ੀ ਕੀਤੀ ਅਤੇ 3-3 ਵਿਕਟਾਂ ਆਪਣੇ ਨਾਮ ਕੀਤੀਆਂ।

ਟੀਚੇ ਦਾ ਪਿੱਛਾ ਕਰਦਿਆਂ ਆਸਟ੍ਰੇਲੀਆ ਨੇ ਸ਼ੁਰੂਆਤ ਤਾਂ ਠੀਕ ਕੀਤੀ ਪਰ ਵਾਸ਼ਿੰਗਟਨ ਸੁੰਦਰ ਦੇ ਇੱਕੋ ਓਵਰ ਵਿੱਚ ਮਾਰਕਾਂ ਝਟਕੇ ਨਾਲ ਪੂਰਾ ਮੈਚ ਭਾਰਤ ਦੇ ਹਕ਼ ਵਿੱਚ ਮੁੜ ਗਿਆ। ਸੁੰਦਰ ਨੇ ਉਸ ਓਵਰ ਵਿੱਚ ਕੇਵਲ 3 ਦੌੜਾਂ ਦੇ ਖਰਚੇ ਤੇ 3 ਵਿਕਟਾਂ ਚੁੱਕੀਆਂ। ਅਕਸਰ ਪਟੇਲ ਅਤੇ ਸ਼ਿਵਮ ਦੁਬੇ ਨੇ ਵੀ ਦੋ-ਦੋ ਵਿਕਟਾਂ ਹਾਸਲ ਕੀਤੀਆਂ। ਆਸਟ੍ਰੇਲੀਆ ਲਈ ਕਪਤਾਨ ਮਿਚਲ ਮਾਰਸ਼ ਨੇ 30 ਦੌੜਾਂ ਬਣਾਈਆਂ, ਪਰ ਹੋਰ ਕੋਈ ਖਿਡਾਰੀ ਲੰਬੀ ਪਾਰੀ ਨਹੀਂ ਖੇਡ ਸਕਿਆ।

ਸੀਰੀਜ਼ ਹੁਣ 2-1 ਨਾਲ ਭਾਰਤ ਦੇ ਹੱਕ ਵਿੱਚ ਹੈ। ਪਹਿਲਾ ਮੈਚ ਬਾਰਿਸ਼ ਕਾਰਨ ਰੱਦ ਹੋਇਆ ਸੀ, ਦੂਜਾ ਆਸਟ੍ਰੇਲੀਆ ਨੇ ਜਿੱਤਿਆ, ਤੀਜੇ ਮੈਚ ਵਿੱਚ ਭਾਰਤ ਨੇ ਵਾਪਸੀ ਕੀਤੀ ਤੇ ਚੌਥੇ ਵਿੱਚ ਸ਼ਾਨਦਾਰ ਜਿੱਤ ਨਾਲ ਲੀਡ ਹਾਸਲ ਕਰ ਲਈ। ਪੰਜਵਾਂ ਤੇ ਫੈਸਲਾਕੁੰਨ ਮੈਚ ਹੁਣ ਬਹੁਤ ਰੋਮਾਂਚਕ ਬਣ ਚੁੱਕਿਆ ਹੈ।

Powered by Froala Editor

India Vs Australia India s Stunning Win By 48 Runs 2 1 Lead In The Series


Recommended Posts