Delhi Liquor Scam: ਅਰਵਿੰਦ ਕੇਜਰੀਵਾਲ ਨੇ ਸੈਸ਼ਨ ਕੋਰਟ 'ਚ ਪ੍ਰੋਡਕਸ਼ਨ ਸੰਮਨ ਨੂੰ ਦਿੱਤੀ ਚੁਣੌਤੀ, 16 ਮਾਰਚ ਨੂੰ ਹੋਣਾ ਹੈ ਪੇਸ਼
Punjabi Pehchan /
ਨੈਸ਼ਨਲ ਡੈਸਕ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਸ਼ਿਕਾਇਤਾਂ ’ਤੇ ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਸੰਮਨ ਨੂੰ ਸੈਸ਼ਨ ਅਦਾਲਤ 'ਚ ਚੁਣੌਤੀ ਦਿੱਤੀ ਹੈ। ਪਤਾ ਲੱਗਾ ਹੈ ਕਿ ਇਸ ਤੋਂ ਪਹਿਲਾਂ ਅਦਾਲਤ ਨੇ ਕੇਜਰੀਵਾਲ ਨੂੰ 16 ਮਾਰਚ ਨੂੰ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ।
ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਵਾਰ-ਵਾਰ ਸੰਮਨ ਭੇਜਣ ਦੇ ਬਾਵਜੂਦ ਪੇਸ਼ ਨਾ ਹੋਣ 'ਤੇ ਕੇਜਰੀਵਾਲ ਖਿਲਾਫ ਅਦਾਲਤ 'ਚ ਦੋ ਸ਼ਿਕਾਇਤਾਂ ਦਾਇਰ ਕੀਤੀਆਂ ਸਨ। ਈਡੀ ਨੇ ਪੁੱਛਗਿੱਛ ਲਈ ਕੇਜਰੀਵਾਲ ਖਿਲਾਫ ਅੱਠ ਸੰਮਨ ਜਾਰੀ ਕੀਤੇ ਹਨ। ਵਰਣਨਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਹੁਣ ਤੱਕ ਆਬਕਾਰੀ ਨੀਤੀ ਮਾਮਲੇ ਵਿੱਚ ਈਡੀ ਵੱਲੋਂ ਜਾਰੀ ਅੱਠ ਸੰਮਨਾਂ ਨੂੰ ਨਜ਼ਰਅੰਦਾਜ਼ ਕਰ ਚੁੱਕੇ ਹਨ। ਈਡੀ ਨੇ ਕੇਜਰੀਵਾਲ ਨੂੰ 16 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਨਵਾਂ ਸੰਮਨ ਜਾਰੀ ਕੀਤਾ ਹੈ।
ਈਡੀ ਨੇ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਮਨ ਦੀ ਪਾਲਣਾ ਨਾ ਕਰਨ ਲਈ ਦੂਜੀ ਸ਼ਿਕਾਇਤ ਦੇ ਨਾਲ 7 ਮਾਰਚ ਨੂੰ ਰੌਜ਼ ਐਵੇਨਿਊ ਅਦਾਲਤ ਵਿੱਚ ਦਾਖਲ ਕੀਤਾ ਸੀ। ਹਾਲ ਹੀ ਵਿੱਚ, ਸੀਐਮ ਕੇਜਰੀਵਾਲ ਨੇ ਈਡੀ ਦੁਆਰਾ ਉਨ੍ਹਾਂ ਨੂੰ ਭੇਜੇ ਗਏ ਸੰਮਨ ਨੂੰ "ਗੈਰ-ਕਾਨੂੰਨੀ" ਕਰਾਰ ਦਿੱਤਾ ਸੀ। ਆਮ ਆਦਮੀ ਪਾਰਟੀ ਨੇ ਭਾਜਪਾ 'ਤੇ ਵਿਰੋਧੀ ਪਾਰਟੀਆਂ ਨੂੰ ਖਤਮ ਕਰਨ ਅਤੇ ਸਰਕਾਰਾਂ ਨੂੰ ਡੇਗਣ ਦਾ ਦੋਸ਼ ਲਗਾਇਆ ਸੀ। ਕੇਜਰੀਵਾਲ ਨੇ ਪਿਛਲੇ ਹਫਤੇ ਕਿਹਾ ਸੀ, "ਉਨ੍ਹਾਂ ਨੇ ਮੈਨੂੰ ਇੰਨੇ ਨੋਟਿਸ ਭੇਜੇ ਹਨ ਜਿਵੇਂ ਮੈਂ ਦੇਸ਼ ਦਾ ਸਭ ਤੋਂ ਵੱਡਾ ਅੱਤਵਾਦੀ ਹਾਂ।"
Delhi Liquor Scam Arvind Kejriwal Challenges Production Summons Sessions Court Presented On March 16 Livepunjabitv Latest News