ਸ੍ਰੀਨਗਰ ਏਅਰਪੋਰਟ ਤੇ ਸਵੇਰੇ-ਸਵੇਰੇ ਪਲੇਨ ਖੰਭੇ ਨਾਲ ਟਕਰਾਇਆ, ਯਾਤਰੀ ਬਾਲ-ਬਾਲ ਬਚੇ ਸੀਐਮ ਮਾਨ ਦੀ ਪਤਨੀ ਨੇ ਬਿਕਰਮ ਮਜੀਠੀਆ ਅਤੇ ਸੁਖਪਾਲ ਖੈਹਰਾ ਨੂੰ ਭੇਜਿਆ ਨੋਟਿਸ, ਬਿਜਲੀ ਕੁਨੈਕਸ਼ਨ ਤੇ ਸਵਾਲ, ਹਰਸਿਮਰਨ ਸਿੰਘ ਦੀ SDO ਨਾਲ ਗੱਲਬਾਤ ਵਾਇਰਲ ਧਨਾਸਰੀ ਮਹਲਾ ੧ ਘਰੁ ੧ ਚਉਪਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 04-09-2026 ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਹਲਵਾਰਾ ਏਅਰਪੋਰਟ ’ਤੇ ਉਡਾਣ ਭਰਨ ਤੋਂ ਪਹਿਲਾਂ ਜਹਾਜ਼ ’ਚ ਆਈ ਜ਼ੋਰਦਾਰ ਆਵਾਜ਼, 4 ਘੰਟੇ ਬਾਅਦ ਦਿੱਲੀ ਲਈ ਰਵਾਨਾ ਹੋਈ ਫਲਾਈਟ ਮਲੇਰਕੋਟਲਾ ’ਚ ਕਾਂਗਰਸ ਦਾ ਅੰਦਰੂਨੀ ਕਲੇਸ਼ ਸਟੇਜ ’ਤੇ ਆਇਆ, ਜੱਸੀ ਨੂੰ ਰੋਕਣ ’ਤੇ ਹੰਗਾਮਾ; ਵੜਿੰਗ ਨੇ ਸੰਭਾਲਿਆ ਮੋਰਚਾ

Vegetable prices :ਭਾਰੀ ਬਾਰਿਸ਼ ਕਾਰਨ ਦੁੱਗਣੇ ਹੋਏ ਸਬਜ਼ੀਆਂ ਦੇ ਭਾਅ, ਟਮਾਟਰ 100 ਤੋਂ ਪਾਰ, ਆਮ ਆਦਮੀ ਦਾ ਵਿਗੜਿਆ ਬਜਟ

Vegetable prices  :ਭਾਰੀ ਬਾਰਿਸ਼ ਕਾਰਨ ਦੁੱਗਣੇ ਹੋਏ ਸਬਜ਼ੀਆਂ ਦੇ ਭਾਅ


Punjabi Pehchan / Bussiness

ਬਿਜ਼ਨੈੱਸ ਡੈਸਕ : ਸੂਬਿਆਂ ਵਿਚ ਮਾਨਸੂਨ ਆਉਣ ਕਾਰਨ ਜਿੱਥੇ ਲੋਕਾਂ ਨੂੰ ਵਧਦੀ ਗਰਮੀ ਤੋਂ ਰਾਹਤ ਮਿਲੀ ਹੈ ਉਥੇ ਹੀ ਭਾਰੀ ਬਾਰਿਸ਼ ਕਾਰਨ ਸਬਜ਼ੀਆਂ ਦੇ ਭਾਅ ਵਿਚ ਵਾਧਾ ਹੋ ਗਿਆ ਹੈ, ਜਿਸ ਕਾਰਨ ਆਮ ਲੋਕ ਪ੍ਰੇਸ਼ਾਨ ਹਨ। ਭਾਰੀ ਮੀਂਹ ਕਾਰਨ ਕਈ ਥਾਵਾਂ ’ਤੇ ਸਬਜ਼ੀਆਂ ਅਤੇ ਫਲ ਖ਼ਰਾਬ ਹੋ ਰਹੇ ਹਨ ਅਤੇ ਆਵਾਜਾਈ ਵਿਚ ਵਿਘਨ ਪੈਣ ਕਾਰਨ ਕਈ ਥਾਵਾਂ ’ਤੇ ਸਬਜ਼ੀਆਂ ਦੀ ਡਿਲੀਵਰੀ ਨਹੀਂ ਹੋ ਰਹੀ, ਜਿਸ ਕਾਰਨ ਸਬਜ਼ੀਆਂ ਦੇ ਭਾਅ ਵਧ ਰਹੇ ਹਨ। ਟਮਾਟਰ ਦਾ ਭਾਅ 100 ਤੋਂ ਪਾਰ ਹੋ ਗਿਆ ਹੈ। ਮੌਸਮ ਵਿਭਾਗ ਦਾ ਅੰਦਾਜ਼ਾ ਹੈ ਕਿ ਜੁਲਾਈ ਵਿਚ ਮੀਂਹ ਆਮ ਨਾਲੋਂ ਵੱਧ ਹੋਣ ਦੀ ਸੰਭਾਵਨਾ ਹੈ। ਇਹ ਲੰਬੇ ਸਮੇਂ ਦੀ ਔਸਤ ਦੇ 106 ਫੀਸਦੀ ਤੋਂ ਵੱਧ ਹੈ। ਫਿਰ ਵੀ, ਹੁਣ ਤੱਕ ਘੱਟ ਬਾਰਿਸ਼ ਅਤੇ ਜੂਨ ਵਿਚ ਦੇਸ਼ ਦੇ ਵੱਡੇ ਹਿੱਸਿਆਂ ਵਿੱਚ ਗਰਮੀ ਦੀ ਲਹਿਰ ਦੇ ਕਾਰਨ, ਬਹੁਤ ਸਾਰੀਆਂ ਨਾਸ਼ਵਾਨ ਵਸਤੂਆਂ ਦੀਆਂ ਕੀਮਤਾਂ ਵਿੱਚ ਵਾਧਾ ਜਾਰੀ ਹੈ ਕਿਉਂਕਿ ਉਨ੍ਹਾਂ ਦੀ ਮੰਡੀ ਵਿਚ ਆਮਦ ਘਟੀ ਹੈ, ਜਿਸਦਾ ਵੱਡਾ ਅਸਰ ਟਮਾਟਰ, ਪਿਆਜ਼ ਅਤੇ ਆਲੂਆਂ ਉੱਤੇ ਪਿਆ ਹੈ ਪ੍ਰਮੁੱਖ ਸਬਜ਼ੀਆਂ ਦੀਆਂ ਕੀਮਤਾਂ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ।

ਖਪਤਕਾਰ ਮੰਤਰਾਲੇ ਦੀ ਵੈੱਬਸਾਈਟ ਮੁਤਾਬਕ ਟਮਾਟਰ ਨੇ ਪ੍ਰਚੂਨ ਬਾਜ਼ਾਰ ਵਿਚ 100 ਅੰਕੜਾ ਛੂਹ ਲਿਆ ਹੈ। ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਟਮਾਟਰ ਦੀ ਕੀਮਤ 130 ਰੁਪਏ ਤੱਕ ਪਹੁੰਚ ਗਈ ਹੈ। ਇੰਨਾ ਹੀ ਨਹੀਂ ਆਲੂ ਅਤੇ ਪਿਆਜ਼ ਦੀ ਕੀਮਤ ਵੀ 80-90 ਰੁਪਏ ਦੇ ਕਰੀਬ ਹੈ। ਇਸ ਹਫਤੇ ਅੰਡੇਮਾਨ ਨਿਕੋਬਾਰ ਵਿਚ ਟਮਾਟਰ 116.67 ਰੁਪਏ ਪ੍ਰਤੀ ਕਿਲੋ ਵਿਕਿਆ। ਇਸ ਤੋਂ ਇਲਾਵਾ ਆਲੂ ਦੀ ਕੀਮਤ 61.67 ਰੁਪਏ ਪ੍ਰਤੀ ਕਿਲੋ ਅਤੇ ਪਿਆਜ਼ 60 ਕਿਲੋ ਦੇ ਹਿਸਾਬ ਨਾਲ ਵਿਕਿਆ। ਕਈ ਸ਼ਹਿਰ ਅਜਿਹੇ ਹਨ ਜਿੱਥੇ ਟਮਾਟਰ 50 ਰੁਪਏ ਪ੍ਰਤੀ ਕਿਲੋ ਤੋਂ ਵੀ ਘੱਟ ਵਿਕ ਰਹੇ ਹਨ। ਉੱਤਰ ਪ੍ਰਦੇਸ਼ ਦੇ ਕਈ ਸ਼ਹਿਰਾਂ ਵਿਚ ਟਮਾਟਰ 46.47 ਰੁਪਏ ਪ੍ਰਤੀ ਕਿਲੋ ਅਤੇ ਕੁਝ ਛੋਟੇ ਸ਼ਹਿਰਾਂ ਅਤੇ ਕਸਬਿਆਂ ਵਿਚ 250 ਗ੍ਰਾਮ ਟਮਾਟਰ 25 ਰੁਪਏ ਵਿਚ ਵਿਕ ਰਿਹਾ ਹੈ। ਇਸੇ ਤਰ੍ਹਾਂ ਆਲੂ 30 ਰੁਪਏ ਕਿਲੋ ਅਤੇ ਪਿਆਜ਼ 41 ਰੁਪਏ ਕਿਲੋ ਵਿਕ ਰਿਹਾ ਹੈ।


ਦਿੱਲੀ-ਬਿਹਾਰ ਵਿਚ ਪਿਆਜ਼ ਟਮਾਟਰ ਦੀਆਂ ਕੀਮਤਾਂ

ਦਿੱਲੀ ਵਿਚ ਪਿਆਜ਼ 50 ਰੁਪਏ ਕਿਲੋ, ਟਮਾਟਰ 40 ਰੁਪਏ ਪ੍ਰਤੀ ਕਿਲੋ ਅਤੇ ਆਲੂ 40 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਮਿਲ ਰਿਹਾ ਹੈ। ਬਿਹਾਰ ਵਿਚ ਟਮਾਟਰ 40.19 ਰੁਪਏ ਪ੍ਰਤੀ ਕਿਲੋ, ਆਲੂ 30 ਰੁਪਏ ਪ੍ਰਤੀ ਕਿਲੋ ਅਤੇ ਪਿਆਜ਼ 35.89 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਿਹਾ ਹੈ।

ਇਨ੍ਹਾਂ ਸੂਬਿਆਂ ਵਿਚ ਵਧੀ ਮਹਿੰਗਾਈ 

ਨਾਗਾਲੈਂਡ, ਮੇਘਾਲਿਆ, ਸਿੱਕਮ, ਮਿਜ਼ੋਰਮ ਅਤੇ ਅਰੁਣਾਚਲ ਪ੍ਰਦੇਸ਼ ਵਿਚ ਸਬਜ਼ੀਆਂ ਦੀਆਂ ਕੀਮਤਾਂ ਤੇਜ਼ੀ ਨਾਲ ਵੱਧ ਰਹੀਆਂ ਹਨ। ਮਾਨਸੂਨ ਕਾਰਨ ਇਨ੍ਹਾਂ ਰਾਜਾਂ ਵਿਚ ਸਪਲਾਈ ਘਟ ਗਈ ਹੈ। ਮੰਗਲਵਾਰ ਨੂੰ ਨਾਗਾਲੈਂਡ ਵਿਚ ਆਲੂ ਦੀ ਕੀਮਤ 33.38 ਰੁਪਏ ਪ੍ਰਤੀ ਕਿਲੋ, ਟਮਾਟਰ ਦੀ ਕੀਮਤ 76.56 ਰੁਪਏ ਪ੍ਰਤੀ ਕਿਲੋ ਅਤੇ ਪਿਆਜ਼ ਦੀ ਕੀਮਤ 59.38 ਰੁਪਏ ਪ੍ਰਤੀ ਕਿਲੋਗ੍ਰਾਮ ਸੀ

Vegetable Prices Doubled Due To Heavy Rains Tomatoes Cross 100 Common Man s Budget Disrupted


Sports/Health/Entertainmant

Advertise Here

Reach thousands of visitors daily. High-visibility premium placement.

Get Started
Latest