ਦੇਸ਼ ਭਰ ਵਿੱਚ ਦੁਰਗਾ ਪੂਜਾ ਦਾ ਜਸ਼ਨ ਰੰਗ-ਬਿਰੰਗੀ ਰੌਸ਼ਨੀ ਅਤੇ ਸੁੰਦਰ ਸਜਾਏ ਪੰਡਾਲਾਂ ਨਾਲ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਪੰਜਾਬ ਖਾਣ ਵਿਭਾਗ, ਪੁਲਿਸ ਨੇ ਖਿਜਰਪੁਰ ਪਿੰਡ ਤੇ ਛਾਪਾ ਮਾਰਿਆ ਪੰਜਾਬ ਨੂੰ ਕਾਰਵਾਈ ਚਾਹੀਦੀ ਹੈ, ਪ੍ਰਚਾਰ ਨਹੀਂ: ਸਪਲਾਈ ਚੇਨ ਨੂੰ ਤੋੜਿਆ ਜਾਣਾ ਚਾਹੀਦਾ ਹੈ: ਭਾਜਪਾ ਸਵੀਡਨ ਤੋਂ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਮੁੰਬਈ ਦੇ ਜੁਹੂ ਇਲਾਕੇ ਵਿੱਚ ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ਤੇ ਗੋਲੀਬਾਰੀ ਅਲਬਰਟਾ ਦੇ ਫ਼ੌਜੀ ਅੱਡੇ ਤੇ ਜ਼ੋਰਦਾਰ ਧਮਾਕੇ ਮਗਰੋਂ ਭਿਆਨਕ ਅੱਗ ਹੋਰਮੁਜ਼ ਜਲਡਮਰੂਮੱਧ ਚ ਡੁੱਬੇ ਕਾਰਗੋ ਜਹਾਜ਼ ਤੋਂ ਆਈਫੋਨ ਤੇ ਪਰਫਿਊਮ ਲੁੱਟਣ ਪਹੁੰਚੇ ਈਰਾਨੀ ਮਛੇਰੇ ਪੈਰਿਸ ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੇ ਲੁੱਟਮਾਰ ਕ੍ਰਿਸਮਸ ਦੀ ਭੀੜ ਤੋਂ ਪਹਿਲਾਂ ਏਅਰ ਨਿਊਜ਼ੀਲੈਂਡ ਸਖ਼ਤ ਕਰੇਗੀ ਨਿਯਮ

Punjab Weather: ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਇਸ ਸਾਲ 22 ਫੀਸਦੀ ਘੱਟ ਹੋਈ ਬਾਰਿਸ਼

Punjab Weather: ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭ


Punjabi Pehchan / Weather

ਲਾਈਵ ਪੰਜਾਬੀ ਟੀਵੀ ਬਿਊਰੋ : ਉੱਤਰੀ ਭਾਰਤ ਵਿਚ ਇਕ ਸਰਗਰਮ ਪੱਛਮੀ ਗੜਬੜੀ ਸਰਕੂਲੇਸ਼ਨ ਦੇ ਸਰਗਰਮ ਰਹਿਣ ਦੀ ਉਮੀਦ ਹੈ। ਇਹ ਸਰਕੂਲੇਸ਼ਨ ਜੰਮੂ-ਕਸ਼ਮੀਰ ਵਿਚ ਸਰਗਰਮ ਹੈ। ਜਿਸ ਕਾਰਨ ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਜ਼ਿਲਿਆਂ ਵਿਚ ਬਾਰਿਸ਼ ਦੇਖਣ ਨੂੰ ਮਿਲੀ ਅਤੇ ਚੰਡੀਗੜ੍ਹ ਸਮੇਤ ਕਈ ਜ਼ਿਲਿਆਂ ਵਿਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਸਾਲ 22 ਫੀਸਦੀ ਬਾਰਸ਼ ਘੱਟ ਹੋਈ ਹੈ।

ਜ਼ਿਲਿਆਂ ਦਾ ਤਾਪਮਾਨ

ਸ਼ੁੱਕਰਵਾਰ ਨੂੰ ਪਏ ਮੀਂਹ ਕਾਰਨ ਪੰਜਾਬ ਦਾ ਔਸਤ ਤਾਪਮਾਨ ਆਮ ਵਾਂਗ ਰਿਹਾ। ਜਦੋਂ ਕਿ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਚ 35.3 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਏਅਰਪੋਰਟ ਖੇਤਰ ਵਿਚ ਪਿਛਲੇ 24 ਘੰਟਿਆਂ ਵਿਚ 62 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।
ਜਦੋਂ ਕਿ ਪੰਜਾਬ ਵਿਚ ਪਠਾਨਕੋਟ ਵਿਚ 10.8 ਮਿਲੀਮੀਟਰ, ਗੁਰਦਾਸਪੁਰ ਵਿਚ 3.4 ਮਿਲੀਮੀਟਰ, ਜਲੰਧਰ ਵਿਚ 7.1 ਮਿਲੀਮੀਟਰ, ਲੁਧਿਆਣਾ ਵਿਚ 3.6 ਮਿਲੀਮੀਟਰ, ਰੂਪਨਗਰ ਵਿਚ 5.7 ਮਿਲੀਮੀਟਰ, ਸੰਗਰੂਰ ਵਿਚ 5.8 ਮਿਲੀਮੀਟਰ ਅਤੇ ਐਸਬੀਐਸ ਨਗਰ ਵਿਚ 4.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।

ਅੱਜ ਸ਼ਨੀਵਾਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ ਦੇ ਨਾਲ-ਨਾਲ ਚੰਡੀਗੜ੍ਹ ਵਿੱਚ ਵੀ ਆਮ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ ਤੇ ਚੰਡੀਗੜ੍ਹ ਰੈੱਡ ਜ਼ੋਨ 'ਚ

ਮੌਸਮ ਵਿਭਾਗ ਮੁਤਾਬਕ ਇਸ ਸੀਜ਼ਨ 'ਚ ਪੰਜਾਬ ਅਤੇ ਚੰਡੀਗੜ੍ਹ ਨੂੰ ਰੈੱਡ ਜ਼ੋਨ 'ਚ ਰੱਖਿਆ ਗਿਆ ਹੈ। ਦਰਅਸਲ, ਸੀਜ਼ਨ 1 ਜੂਨ ਤੋਂ ਸ਼ੁਰੂ ਹੋਣਾ ਮੰਨਿਆ ਜਾਂਦਾ ਹੈ। ਉਦੋਂ ਤੋਂ ਲੈ ਕੇ ਹੁਣ ਤੱਕ 6 ਸਤੰਬਰ ਤੱਕ ਪੰਜਾਬ ਵਿੱਚ 22 ਫੀਸਦੀ ਘੱਟ ਅਤੇ ਚੰਡੀਗੜ੍ਹ ਵਿੱਚ 23 ਫੀਸਦੀ ਘੱਟ ਮੀਂਹ ਪਿਆ ਹੈ। ਜਦੋਂ ਕਿ ਪੰਜਾਬ ਵਿਚ ਆਮ ਤੌਰ 'ਤੇ 385.8 ਮਿਲੀਮੀਟਰ ਵਰਖਾ ਹੁੰਦੀ ਹੈ, ਉਥੇ 1 ਜੂਨ ਤੋਂ ਹੁਣ ਤੱਕ ਸਿਰਫ਼ 299.2 ਮਿਲੀਮੀਟਰ ਮੀਂਹ ਹੀ ਪਿਆ ਹੈ, ਜੋ ਔਸਤ ਦਾ 22 ਫੀਸਦੀ ਹੈ। ਇਸੇ ਤਰ੍ਹਾਂ ਚੰਡੀਗੜ੍ਹ ਵਿਚ ਆਮ ਤੌਰ 'ਤੇ 754.2 ਮਿਲੀਮੀਟਰ ਵਰਖਾ ਹੁੰਦੀ ਹੈ, ਜਦੋਂ ਕਿ ਹੁਣ ਤੱਕ ਸਿਰਫ਼ 460.2 ਮਿਲੀਮੀਟਰ ਮੀਂਹ ਹੀ ਦਰਜ ਕੀਤਾ ਗਿਆ ਹੈ।
Powered by

Chance of rain in many districts of punjab today 22 percent less rain this year


Sports/Health/Entertainmant

Advertise Here

Reach thousands of visitors daily. High-visibility premium placement.

Get Started
Latest