ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਵਧੇਗੀ ਗਰਮੀ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
April 26, 2025 / weather
Punjabi Pehchan /
ਚੰਡੀਗੜ੍ਹ, 26 ਅਪ੍ਰੈਲ 2025: ਆਉਣ ਵਾਲੇ ਦਿਨਾਂ 'ਚ ਭਾਰਤ ਦੇ ਜ਼ਿਆਦਾਤਰ ਹਿੱਸਿਆਂ 'ਚ ਮੌਸਮ ਦੇ ਹਾਲਾਤ ਬਦਲਣ ਦੀ ਉਮੀਦ ਹੈ, ਜਿਸ 'ਚ ਤਾਪਮਾਨ ਵਿੱਚ ਉਤਰਾਅ-ਚੜ੍ਹਾਅ, ਗਰਮ ਹਵਾਵਾਂ, ਗਰਮ ਰਾਤਾਂ ਅਤੇ ਕੁਝ ਖੇਤਰਾਂ 'ਚ ਮੀਂਹ ਸ਼ਾਮਲ ਹਨ। ਪੰਜਾਬ, ਹਰਿਆਣਾ, ਦਿੱਲੀ ਅਤੇ ਰਾਜਸਥਾਨ ਦੇ ਇਲਾਕਿਆਂ 'ਚ ਵੱਧ ਤੋਂ ਵੱਧ ਤਾਪਮਾਨ ਹੌਲੀ-ਹੌਲੀ ਵਧਣ ਦੀ ਸੰਭਾਵਨਾ ਹੈ, ਜਦੋਂ ਕਿ ਭਾਰਤ ਦੇ ਕਈ ਹੋਰ ਇਲਾਕਿਆਂ ਵਿੱਚ ਤਾਪਮਾਨ ਘਟ ਸਕਦਾ ਹੈ।
ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਮੱਧ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ, ਗੁਜਰਾਤ, ਝਾਰਖੰਡ ਅਤੇ ਉੜੀਸਾ ਲਈ ਗੰਭੀਰ ਗਰਮੀ ਦੀ ਚੇਤਾਵਨੀ ਜਾਰੀ ਕੀਤੀ ਹੈ। ਅਗਲੇ 24 ਘੰਟਿਆਂ ਦੌਰਾਨ, ਰਾਜਸਥਾਨ, ਦਿੱਲੀ-ਐਨਸੀਆਰ, ਚੰਡੀਗੜ੍ਹ, ਹਰਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 1-3 ਡਿਗਰੀ ਸੈਲਸੀਅਸ ਵਧ ਸਕਦਾ ਹੈ। ਇਨ੍ਹਾਂ ਸੂਬਿਆਂ 'ਚ 1 ਮਈ ਤੱਕ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਦੇਸ਼ ਦੇ ਬਾਕੀ ਹਿੱਸਿਆਂ 'ਚ ਵੱਧ ਤੋਂ ਵੱਧ ਤਾਪਮਾਨ 'ਚ ਕੋਈ ਮਹੱਤਵਪੂਰਨ ਬਦਲਾਅ ਆਉਣ ਦੀ ਉਮੀਦ ਨਹੀਂ ਹੈ।
Read More:
Powered by
Heatwave to increase in these states including punjab meteorological department issues alert